ਬੈਂਕਾਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਦੌਰਾਨ ਧਾਰਾ 370 ਅਤੇ ਕਰਤਾਰਪੁਰ ਲਾਂਘੇ ਦਾ ਕੀਤਾ ਜ਼ਿਕਰ

ਬੈਂਕਾਕ, 2 ਨਵੰਬਰ- ਥਾਈਲੈਂਡ ਦੇ ਤਿੰਨ ਦਿਨਾਂ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੈਂਕਾਕ ਪਹੁੰਚੇ। ਹਾਓਡੀ ਮੋਦੀ ਦੀ ਤਰਜ਼ ‘ਤੇ ਬੈਂਕਾਕ ‘ਚ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ‘ਚ ‘ਸਵਾਸਦੀ ਪੀ.ਐਮ ਮੋਦੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਥਾਈਲੈਂਡ ਦੇ ਨਾਲ ਭਾਰਤ ਦੇ ਹਜ਼ਾਰਾਂ ਸਾਲ ਦੇ ਇਤਿਹਾਸਕ ਸੰਬੰਧਾਂ, ਜੰਮੂ-ਕਸ਼ਮੀਰ ‘ਚੋਂ ਹਟਾਈ ਗਈ ਧਾਰਾ 370, ਕਰਤਾਰਪੁਰ ਲਾਂਘੇ ਦੇ ਹੋਣ ਜਾ ਰਹੇ ਉਦਘਾਟਨ ਆਦਿ ਦਾ ਵੀ ਜ਼ਿਕਰ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਥਾਈਲੈਂਡ ਦੇ ਕਣ-ਕਣ ‘ਚ ਆਪਣਾ ਪਣ ਨਜ਼ਰ ਆਉਂਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰ ਵਜੋਂ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ, ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੈਂਕਾਕ ‘ਚ ਗੁਰੂ ਨਾਨਕ ਦੇਵ ਦੀ ਦਾ ‘500ਵਾਂ’ ਪ੍ਰਕਾਸ਼ ਪੁਰਬ ਬਹੁਤ ਧੂੰਮ ਧਾਮ ਨਾਲ ਮਨਾਇਆ ਗਿਆ ਸੀ ਅਤੇ ਮੈਨੂੰ ਵਿਸ਼ਵਾਸ ਹੈ ਕਿ ਬੈਂਕਾਕ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੀ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲਾਂਘੇ ਦੇ ਖੁੱਲ੍ਹਣ ਨਾਲ ਭਾਰਤ ਤੋਂ ਸ਼ਰਧਾਲੂ ਬਿਨਾ ਕਿਸੇ ਰੁਕਾਵਟ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: Ajitjalandhar

Leave a Reply

Your email address will not be published. Required fields are marked *