ਸ੍ਰੀ ਮੁਕਤਸਰ ਸਾਹਿਬ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ

ਸ੍ਰੀ ਮੁਕਤਸਰ ਸਾਹਿਬ, 3 ਮਈ (ਰਣਜੀਤ ਸਿੰਘ ਢਿੱਲੋਂ)- ਮੁਕਤਿਆਂ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ। ਉਨ੍ਹਾਂ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਹਰਮੰਦਰ ਸਿੰਘ ਦੇ ਹਜੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਗ਼ ਨਿਹਾਲ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਬਲਵਿੰਦਰ ਸਿੰਘ ਨੇ ਸ਼ਹੀਦੀ ਦਿਹਾੜੇ ਸਬੰਧੀ ਚਾਨਣਾ ਪਾਇਆ। ਸ਼੍ਰੋਮਣੀ ਕਮੇਟੀ ਮੈਂਬਰ ਸਰੂਪ ਸਿੰਘ ਨੰਦਗੜ੍ਹ, ਮੈਨੇਜਰ ਸੁਮੇਰ ਸਿੰਘ ਆਦਿ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਰਪਾਉ ਭੇਟ ਕੀਤਾ ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: Ajitjalandhar

(Visited 11 times, 1 visits today)
The Logical News

FREE
VIEW
canlı bahis