DGP ਗੁਪਤਾ ਨੇ ਕਿਹਾ- ਲੰਬੀ ਚੱਲੇਗੀ ਕੋਰੋਨਾ ਖਿਲਾਫ ਲੜਾਈ, ਕੀਤੀ ਸਹਿਯੋਗ ਦੀ ਅਪੀਲ

DGP Gupta said the fight against : ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਇਸ ਲੜਾਈ ਵਿਚ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਇਹ ਲੜਾਈ ਕਾਫੀ ਲੰਬੀ ਚੱਲੇਗੀ, ਇਸ ਲਈ ਸੂਬੇ ਦੇ ਲੋਕ ਆਪਣੇ ਅਤੇ ਆਪਣੇ ਸੂਬੇ ਦੀ ਭਲਾਈ ਲਈ ਇਕਜੁਟ ਹੋ ਕੇ ਜ਼ਿੰਮੇਵਾਰੀ ਨਿਭਾਉਣ। ਇਕ ਇੰਟਰਵਿਊ ਦੌਰਾਨ ਡੀਜੀਪੀ ਨੇ ਕਿਹਾ ਕਿ ਸੂਬਾ ਪੁਲਿਸ ਕਰਫਿਊ ਅਤੇ ਲੌਕਡਾਊਨ ਦੀ ਮੌਜੂਦਾ ਸਥਿਤੀ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਆਮ ਲੋਕਾਂ ‘ਤੇ ਸਖਤੀ ਕਰਨਾ ਉਸ ਦਾ ਟੀਚਾ ਨਹੀਂ ਹੈ।

DGP Gupta said the fight against

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੁਦ ਹੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਤੇ ਪੁਲਿਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂਕਿ ਛੇਤੀ ਤੋਂ ਛੇਤੀ ਇਹ ਲੜਾਈ ਜਿੱਤ ਕੇ ਪੰਜਾਬ ਵਿਚ ਮੁੜ ਤੋਂ ਪਹਿਲਾਂ ਵਰਗਾ ਮਾਹੌਲ ਬਹਾਲ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬਾ ਪੁਲਿਸ ਕਾਨੂੰਨ-ਵਿਵਸਥਾ ਦੇ ਨਾਲ-ਨਾਲ ਸਮਾਜਿਕ ਕਾਰਜਾਂ ਨੂੰ ਵੀ ਸੰਭਾਲ ਰਹੀ ਹੈ, ਜਿਸ ਨਾਲ ਘਰਾਂ ਵਿਚ ਬੰਦ ਲੋਕਾਂ ਨੂੰ ਕਾਫੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਇਹ ਪ੍ਰਦਰਸ਼ਨ ਅੱਗੇ ਵੀ ਜਾਰੀ ਰਹੇਗਾ ਅਤੇ ਸਾਡੀ ਫੋਰਸ ਆਮ ਲੋਕਾਂ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

DGP Gupta said the fight against

ਡੀਜੀਪੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਪਹਿਲੀ ਵਾਰ ਸੂਬੇ ਦੇ 680 ਪੁਲਿਸ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਗੱਲਬਾਤ ਕੀਤੀ ਅਤੇ ਮੌਜੂਦਾ ਹਾਲਾਤ ‘ਤੇ ਉਨ੍ਹਾਂ ਦੇ ਸੁਝਾਅ ਵੀ ਲਏ ਹਨ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਪੁਲਿਸ ਜਵਾਨਾਂ ਨੂੰ ਲਗਾਤਾਰ ਡਿਊਟੀ ਕਰਨੀ ਪੈ ਰਹੀ ਹੈ, ਜਿਸ ਨੂੰ ਦੇਖਦੇ ਹੋਏ ਹੁਣ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਕਿ ਜਵਾਨਾਂ ਨੂੰ ਲੋੜੀਂਦਾ ਆਰਾਮ ਮਿਲ ਸਕੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਸਿਹਤ ਨੂੰ ਲੈ ਕੇ ਵੀ ਵਿਸੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਲਈ ਮੁੱਖ ਮੰਤਰੀ ਨੇ ਸਪੈਸ਼ਲ ਫੰਡ ਵੀ ਰਿਲੀਜ਼ ਕੀਤਾ ਹੈ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: DailyPost Punjabi

(Visited 1 times, 1 visits today)
The Logical News

FREE
VIEW
canlı bahis